ਮੇਰਾ ਬੈਦੁ ਗੁਰੂ ਗੋਵਿੰਦਾ ॥ Mera Baid guru Govinda || Jaspreet Singh
ਸੋਰਠਿ ਮਹਲਾ ੫ ॥
ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥
ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥
ਮੇਰਾ ਬੈਦੁ ਗੁਰੂ ਗੋਵਿੰਦਾ ॥
ਹਰਿ ਹਰਿ ਨਾਮੁ ਅਉੁਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉੁ ॥
ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥
ਅਪੁਨਾ ਦਾਸੁ ਹਰਿ ਆਪਿ ਉੁਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥
--------------------------------------------------------------------------------------------------------------------------------
Comments
Post a Comment